Maan Sarovar

Maan Sarovar

Share

ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ

25/09/2026

🙏🌹🙏🌹🙏🌹
🙏🌹🙏🌹🙏🌹

Please do adopt top lines as appended below :
Be remain blessed.🙏

🌹*Please cover your head & Remove your shoes before reading Hukamnama sahib Ji*🌹

Amrit wele da mukhwakh shri Hamandar sahib amritsar sahib ji, Ang-696,

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ,ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ ਸਾਹਿਬ

25-September-2026

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਪੰਨਾ 696}

ਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧।

ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ।

ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।

ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!।੩।

ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ

24/09/2026

🙏🌹🙏🌹🙏🌹

Please do adopt top lines as appended below :
Be remain blessed.🙏

🙏🌹🙏🌹🙏🌹

*Please cover your head & Remove your shoes before reading Hukamnama sahib Ji*🌹

🌹*Please cover your head & Remove your shoes before reading Hukamnama sahib Ji*🌹

*
Amrit wele da mukhwakh shri Harmandar sahib amritsar sahib ji, Ang-666-667,
24-September-2026

🙏🌹🙏🌹🙏🌹
*ਧਨਾਸਰੀ ਮਹਲਾ ੪ ਘਰੁ ੧ ਚਉਪਦੇ*
*ੴ ਸਤਿਗੁਰ ਪ੍ਰਸਾਦਿ ॥*
*ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥*

*☬ ਵਿਆਖਿਆ ☬*

*ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ॥ ਰਹਾਉ ॥ ਹੇ ਭਾਈ! ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਇਵੇਂ ਸੋਧਿਆ ਜਾਂਦਾ ਹੈ, ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ ॥੨॥ (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ॥੩॥ ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ,

23/09/2026

🙏🌹🙏🌹🙏🌹

*Please cover your head & Remove your shoes before reading Hukamnama sahib Ji*🌹

Amrit wele da mukhwakh shri Harmandar sahib amritsar sahib ji, Ang-692,
23-September-2026

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

*ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥*

*ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ । ਸਦਾ ਰਾਮ ਦਾ ਸਿਮਰਨ ਕਰ । ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ—ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ।੧। ਅਜਾਮਲ, ਗਜ, ਗਨਿਕਾ—ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ।੨। (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ? ।੩। (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ—ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ । ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ।੪।੫।*
राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥१॥ रहाउ ॥ बनिता सुत देह ग्रेह स्मपति सुखदाई ॥ इन्ह मै कछु नाहि तेरो काल अवध आई ॥१॥ अजामल गज गनिका पतित करम कीने ॥ तेऊ उतरि पारि परे राम नाम लीने ॥२॥ सूकर कूकर जोनि भ्रमे तऊ लाज न आई ॥ राम नाम छाडि अम्रित काहे बिखु खाई ॥३॥ तजि भरम करम बिधि निखेध राम नामु लेही ॥ गुर प्रसादि जन कबीर रामु करि सनेही ॥४॥५॥ {पन्ना 692}

पद्अर्थ: भाई = हे भाई! बूडते = (संसार समुंद्र की विकारों की लहरों में) डूबते हैं। अधिकाई = बहुत जीव।1। रहाउ।

बनिता = पत्नी। सुत = पुत्र। ग्रेह = गृह, घर। संपति = दौलत। सुखदाई = सुख देने वाले। का

22/09/2026

🙏🌹🙏🌹🙏🌹

Please do adopt top lines as appended below :
Be remain blessed.🙏

🌹*Please cover your head & Remove your shoes before reading Hukamnama sahib Ji*🌹

Amrit wele da mukhwakh shri Harmandar sahib amritsar sahib ji, Ang-957-958,
22-September-2026

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ {ਪੰਨਾ 957}

ਪਦ ਅਰਥ: ਭੀੜਹੁ = ਭੀੜ ਤੋਂ, ਮੁਸੀਬਤ ਤੋਂ। ਮੋਕਲਾਈ = ਖ਼ਲਾਸੀ। ਕੀਤੀਅਨੁ = ਕੀਤੀ ਹੈ ਉਸ (ਪ੍ਰਭੂ) ਨੇ। ਕੁਟੰਬੈ ਨਾਲਿ = ਪਰਵਾਰ ਸਮੇਤ। ਸਵਾਰਿਅਨੁ = ਸਵਾਰੇ ਹਨ ਉਸ ਨੇ। ਸਭਾਲਿ = ਚੇਤੇ ਰੱਖ, ਯਾਦ ਕਰ। ਕੰਠਿ = ਗਲ ਨਾਲ। ਲਹੁੜੇ = ਛੋਟੇ, ਅੰਞਾਣੇ। ਪਾਲਿ = ਪਾਲ ਕੇ। ਨਦਰਿ = ਮੇਹਰ ਦੀ ਨਿਗਾਹ ਨਾਲ। ਨਿਹਾਲ = ਤੱਕਦਾ ਹੈ।

ਅਰਥ: (ਹੇ ਮਨ!) ਉਸ ਪ੍ਰਭੂ ਨੂੰ ਸਦਾ ਯਾਦ ਕਰ ਜੋ ਤੇਰੇ ਸਾਰੇ ਕੰਮ ਆਪ ਸੰਵਾਰਦਾ ਹੈ, ਜੋ ਤੈਨੂੰ ਦੁੱਖਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਤੇਰੇ ਸਾਰੇ ਪਰਵਾਰ ਸਮੇਤ ਤੇਰੀ ਰੱਖਿਆ ਕਰਦਾ ਹੈ। ਮਾਪਿਆਂ ਵਾਂਗ ਅੰਞਾਣੇ ਬਾਲਾਂ ਨੂੰ ਪਾਲ ਕੇ ਪ੍ਰਭੂ (ਜੀਵਾਂ ਨੂੰ) ਗਲ ਲਾਉਂਦਾ ਹੈ। ਹੇ ਨਾਨਕ! ਜਿਸ ਮਨੁੱਖ ਵਲ ਪ੍ਰਭੂ ਮੇਹਰ ਦੀ ਨਜ਼ਰ ਨਾਲ ਤੱਕਦਾ ਹੈ, ਉਸ ਉਤੇ ਸਭ ਜੀਵ ਦਿਆਲ ਹੋ ਜਾਂਦੇ ਹਨ।1।

ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥ {ਪੰਨਾ 958}

ਪਦ ਅਰਥ: ਜਿ = ਜੋ ਕੁਝ। ਦੁਖਾ ਕੈ ਸਿਰਿ ਦੁਖ = ਦੁੱਖਾਂ ਦੇ ਸਿਰ ਤੇ ਦੁੱਖ, ਭਾਰੇ ਦੁੱਖ। ਸੰਤੋਖੀਆ = ਮੈਨੂੰ ਸੰਤੋਖ ਆ ਜਾਏ। ਭੁਖ = ਤ੍ਰਿਸ਼ਨਾ। ਗੁਰਿ = ਗੁਰੂ ਨੇ। ਵਣੁ = ਬਨ, ਜੰਗਲ। ਤਿਣੁ = ਤੀਲਾ, ਘਾਹ ਦਾ ਤੀਲਾ।

ਅਰਥ: ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਤੈਥੋਂ) ਕੁਝ ਹੋਰ ਮੰਗਣਾ ਭਾਰੇ ਦੁੱਖ ਸਹੇੜਨੇ ਹਨ; (ਹੇ ਪ੍ਰਭੂ!) ਮੈਨੂੰ ਆਪਣਾ ਨਾਮ ਦੇਹ ਤਾਂ ਜੁ ਮੈਨੂੰ ਸੰਤੋਖ ਆ ਜਾਏ ਤੇ ਮੇਰੇ ਮਨ ਦੀ ਤ੍ਰਿਸ਼ਨਾ ਮੁੱਕ ਜਾਏ।

ਹੇ ਨਾਨਕ! ਜਿਸ ਗੁਰੂ ਨੇ ਜੰਗਲ ਤੇ (ਜੰਗਲ ਦਾ ਸੁੱਕਾ) ਘਾਹ ਹਰਾ ਕਰ ਦਿੱਤਾ, ਮਨੁੱਖਾਂ ਨੂੰ ਹਰਾ ਕਰਨਾ ਉਸ ਦੇ ਵਾਸਤੇ ਕੇਹੜੀ ਵੱਡੀ ਗੱਲ ਹੈ?।2।

ਪਉੜੀ ॥ ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥ {ਪੰਨਾ 958}

ਪਦ ਅਰਥ: ਮਨਹੁ = ਮਨ ਤੋਂ। ਮੁਹਤੁ = 48 ਮਿੰਟਾਂ ਜਿਤਨਾ ਸਮਾ। ਚਸਾ =

21/09/2026

Amrit Vele Da hukum nama sri darbar saheb ji Sri amritser Sahib ji, Ang 584, 21-SEPT-2026

ਵਡਹੰਸੁ ਮਹਲਾ ੩ ॥
ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥

☬ ਵਿਆਖਿਆ ☬

ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ। ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ। ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। (ਉਨ੍ਹਾਂ ਲਈ) ਜਮ ਰਾਜ ਦੀ ਪੁਰੀ ਵਿਚ ਵੀ ਘੁੱਪ ਹਨੇਰਾ, ਬਹੁਤ ਹਨੇਰਾ ਹੀ ਬਣਿਆ ਰਹਿੰਦਾ ਹੈ, ਉਥੇ ਭੈਣ ਜਾਂ ਭਰਾ ਕੋਈ ਸਹਾਇਤਾ ਨਹੀਂ ਕਰ ਸਕਦਾ। ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ ॥੧॥ ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। (ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ ਤੇ ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ

Want your business to be the top-listed Beauty Salon in Leicester?
Click here to claim your Sponsored Listing.

Website

Address


Leicester